Aam Aadmi Party Barapind distributed laddus in celebration of victory

ਬੀਤੇ ਦਿਨੀਂ ਹੋਈਆਂ ਜਲੰਧਰ ਜਿਮਨੀ ਚੋਣਾਂ 2023 ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ 58691 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਸੀ। ਇਸ ਖੁਸ਼ੀ ਨੂੰ ਮੁੱਖ ਰੱਖਦੇ ਹੋਏ ਬੀਤੀ 15 ਮਈ 2023 ਨੂੰ ਬੜਾ ਪਿੰਡ ਵਿੱਚ ਢੋਲ ਵਜਾ ਕੇ ਲੱਡੂ ਵੰਡੇ ਗਏ।

ਇਸ ਮੌਕੇ ਸ. ਕਸ਼ਮੀਰ ਸਿੰਘ ਐਡਵੋਕੇਟ, ਬੰਤ ਸਿੰਘ, ਦਿਲਬਾਗ ਸਿੰਘ, ਮਹਿੰਦਰ ਸਿੰਘ, ਜਸਵਿੰਦਰ ਸਿੰਘ, ਬਲਵਿੰਦਰ ਕੁਮਾਰ, ਜਗਦੀਸ਼ ਸਿੰਘ, ਰਕੇਸ਼ ਕੁਮਾਰ ਅਤੇ ਹੋਰ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।