ਕੋਰੋਨਾ ਮਹਾਂਮਾਰੀ ਬਾਰੇ ਸੋਸ਼ਲ ਮੀਡੀਆ ‘ਤੇ ਅਫ਼ਵਾਹਾਂ ਤੋਂ ਬਚੋ: ਡਾ ਜੋਤੀ ਫੁਕੇਲਾ

ਸੀਨੀਅਰ ਮੈਡੀਕਲ ਅਫਸਰ ਡਾ ਜੋਤੀ ਫੁਕੇਲਾ, ਕਮਊਨਿਟੀ ਹੈਲਥ ਸੈਟਰ ਬੜਾ ਪਿੰਡ, ਨੇ ਕਰੋਨਾ ਦੀ ਰੋਕਥਾਮ ਲਈ ਪ੍ਰਸ਼ਾਸਨ ਤੇ ਸਿਹਤ ਵਿਭਾਗ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ੳਨਾ ਕਿਹਾ ਕਿ ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੈਟਫਾਰਮਾਂ ‘ਤੇ ਵੀਡੀਓ ਅਤੇ ਪੋਸਟਾਂ ਅਪਲੋਡ ਕਰਕੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾ ਵਿੱਚ ਕੋਰੋਨਾ ਮਹਾਂਮਾਰੀ ਸਬੰਧੀਂ ਭਰਮ ਭੁਲੇਖੇ ਪੈਦਾ ਹੋ ਰਹੇ ਹਨ ।
ਇਸ ਕਾਰਨ ਟੈਸਟ ਕਰਨ ਲਈ ਸੈਂਪਲ ਲੈਣ ਲਈ ਸਿਹਤ ਵਿਭਾਗ ਨੂੰ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ੳਨਾ ਕਿਹਾ ਕਿ ਬਿਨਾਂ ਟੈਸਟਿਗ ਦੇ ਕਰੋਨਾ ਮਾਹਾਮਾਰੀ ਨੂੰ ਰੋਕਣਾ ਸੰਭਵ ਨਹੀਂ ਹੈ ਇਸ ਵਿੱਚ ਸਮਾਜ ਦੇ ਪੂਰਨ ਸਹਿਯੋਗ ਦੀ ਲੋੜ ਹੈ।

ਡਾ ਜੋਤੀ ਫੁਕੇਲਾ ਕਿਹਾ ਕਿ ਅਜਿਹੀਆਂ ਅਫ਼ਵਾਹਾਂ ਵਿਚ ਇਕ ਫ਼ੀਸਦੀ ਵੀ ਸੱਚਾਈ ਨਹੀਂ ਅਤੇ ਅਜਿਹੇ ਸਮਾਜ ਵਿਰੋਧੀ ਲੋਕ ਨਿਰ ਆਧਾਰ ਪ੍ਰਚਾਰ ਕਰ ਰਹੇ ਹਨ। ਲੋਕਾ ਨੂੰ ਸਿਰਫ ਸੀਨੀਅਰ ਡਾਕਟਰਾ ਅਤੇ ਮਾਹਿਰਾ ਦੀ ਹੀ ਸਲਾਹ ਵੱਲ ਧਿਆਨ ਦੇਣਾ ਚਾਹੀਦਾ ਹੈ। ਬਿਨਾਂ ਸਚਾਈ ਜਾਣੇ ਅਜਿਹੇ ਵੀਡੀਓ ਨੂੰ ਵਾਰਵਰਡ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ ਕਿਉਂਕਿ ਇਸ ਨਾਲ ਸਮਾਜ ਦਾ ਵਧੇਰੇ ਨੁਕਸਾਨ ਹੰਦਾ ਹੈ।

ੳਨਾ ਕਿਹਾ ਕਿ ਬਿਨਾਂ ਲੱਛਣਾਂ ਜਾ ਘੱਟ ਲੱਛਣਾਂ ਵਾਲੇ ਕੋਵਿਡ ਮਰੀਜ਼ਾਂ ਨੂੰ ਹੁਣ ਘਰ ‘ਚ ਇਕਾਂਤਵਾਸ ਕੀਤਾ ਜਾਂਦਾ ਹੈ।

ਨਵੇ ਦਿਸ਼ਾ ਨਿਰਦੇਸ਼ ਅਨੁਸਾਰ ਹੁਣ ਕੋਰੋਨਾ ਵਾਇਰਸ ਸੰਬੰਧੀ ਜਾਂਚ ਲਈ ਸੈਂਪਲ ਦੇਣ ਮੌਕੇ ਹੀ ਵਿਅਕਤੀ ਆਪਣਾ ਸਵੈ ਘੋਸ਼ਣਾ ਪੱਤਰ ਦੇ ਕੇ ਪੌਜ਼ੇਟਿਵ ਆਉਣ ਉਤੇ ਘਰ ਵਿਚ ਇਕਾਂਤਵਾਸ ਹੋਣ ਦੀ ਅਪੀਲ ਕਰ ਸਕਦੇ ਹਨ। ਇਸ ਲਈ ਟੈਸਟ ਕਰਵਾਣ ਵਿੱਚ ਕਿਸੇ ਕਿਸਮ ਦਾ ਡਰ ਨਹੀਂ ਰੱਖਣਾ ਚਾਹੀਦਾ।