ਸੀ ਐਚ ਸੀ ਬੜਾ ਪਿੰਡ ਵੱਲੋਂ ਵਿਸ਼ਵ ਸਿਹਤ ਦਿਵਸ ਮਨਾਇਆ

ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਂਦਾ ਕਰਨ ਲਈ ਅੱਜ ਵਿਸ਼ਵ ਸਿਹਤ ਦਿਵਸ ਤੇ ਮੌਕੇ ਤੇ ਕਮੂੳਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋਂ ਬਲਾਕ ਪੱਧਰੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਸੀਨੀਅਰ ਮੈਡੀਕਲ ਅਫਸਰ ਡਾ ਜਤਿੰਦਰ ਸਿੰਘ ਦੀ ਅਗਵਾਈ ਹੇਠ ਸੀਨੀਅਰ ਸਕੈਡਰੀ ਸਕੂਲ ਚੱਕਦੇਸਰਾਜ ਵਿਖੇ ਕੀਤਾ ਗਿਆ। ਡਾ ਜਤਿੰਦਰ ਸਿੰਘ ਨੇ ਕਿਹਾ ਕਿ ਹਰ ਸਾਲ ਇਸ ਦਿਨ ਨੂੰ ਮਨਾਉਣ ਦੇ ਨਾਲ-ਨਾਲ ਇਸ ਲਈ ਵਿਸ਼ੇਸ਼ ਥੀਮ ਵੀ ਚੁਣਿਆ ਜਾਂਦਾ ਹੈ। ਇਸ ਸਾਲ ਦੇ ਵਿਸ਼ਵ ਸਿਹਤ ਦਿਵਸ 2022 ਦਾ ਥੀਮ ‘ਸਾਡਾ ਗ੍ਰਹਿ, ਸਾਡੀ ਸਿਹਤ’ ਹੈ।

ਅੱਜ ਪੂਰਾ ਵਿਸ਼ਵ ਵਿਸ਼ਵ ਸਿਹਤ ਦਿਵਸ ਮਨਾ ਰਿਹਾ ਹੈ। ਇਹ 1950 ਵਿੱਚ ਸ਼ੁਰੂ ਕੀਤਾ ਗਿਆ ਸੀ। ਇਸਦੀ ਸ਼ੁਰੂਆਤ ਵਿਸ਼ਵ ਸਿਹਤ ਸੰਗਠਨ ਦੁਆਰਾ ਕੀਤੀ ਗਈ ਸੀ।

ਬਲਾਕ ਐਜੁਕੇਟਰ ਪ੍ਰੀਤਇੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਧਰਤੀ ਤੇ ਆਪਣੇ ਵਾਤਾਵਰਨ ਦਾ ਖਿਆਲ ਰੱਖ ਕੇ ਹੀ ਅਸੀਂ ਸਿਹਤਮੰਦ ਰਹਿ ਸਕਦੇ ਹਾਂ।ਇਸ ਦਿਨ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰੀਰਕ, ਮਾਨਸਿਕ ਅਤੇ ਸਮਾਜਿਕ ਤੌਰ ‘ਤੇ ਤੰਦਰੁਸਤ ਬਣਾਉਣ ਲਈ ਵਿਸ਼ਵ ਭਰ ਵਿੱਚ ਜਾਗਰੂਕ ਕਰਨਾ ਹੈ ਤਾਂ ਜੋ ਬਿਮਾਰੀਆ ਨੂੰ ਹੋਣ ਤੋਂ ਪਹਿਲਾਂ ਹੀ ਰੋਕਿਆ ਜਾ ਸਕੇ। ਹੈਲਥ ਸੁਪਰਵਾਈਜ਼ਰ ਸਤਨਾਮ ਨੇ ਕਿਹਾ ਕਿ ਅੱਜ ਵਿਸ਼ਵ ਸਿਹਤ ਦਿਵਸ ਸਾਰੇ ਹੈਲਥ ਵੈਲਨਸ ਸੈਂਟਰਾਂ ਵਿੱਚ ਮਨਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਮੋਕੇ ਤੇ ਏਨਮ ਕੁਲਵਿੰਦਰ ਕੌਰ, ਆਸ਼ਾ ਫਸੀਲੀਟੇਟਰ ਕਮਲੇਸ਼ ਕੌਰ ਅਤੇ ਸਮੂਹ ਸਕੂਲ ਸਟਾਫ ਮੌਜੂਦ ਸੀ।