Hukamnama Gurdwara Baba Sidhana Ji, 3 October 2021

ਸੂਹੀ ਮਹਲਾ ੫ ॥ ਹਰਿ ਜਪੇ ਹਰਿ ਮੰਦਰੁ ਸਾਜਿਆ ਸੰਤ ਭਗਤ ਗੁਣ ਗਾਵਹਿ ਰਾਮ ॥ ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਸਗਲੇ ਪਾਪ ਤਜਾਵਹਿ ਰਾਮ ॥ ਹਰਿ ਗੁਣ ਗਾਇ ਪਰਮ ਪਦੁ ਪਾਇਆ ਪ੍ਰਭ ਕੀ ਊਤਮ ਬਾਣੀ ॥ ਸਹਜ ਕਥਾ ਪ੍ਰਭ ਕੀ ਅਤਿ ਮੀਠੀ ਕਥੀ ਅਕਥ ਕਹਾਣੀ ॥ ਭਲਾ ਸੰਜੋਗੁ ਮੂਰਤੁ ਪਲੁ ਸਾਚਾ ਅਬਿਚਲ ਨੀਵ ਰਖਾਈ ॥ ਜਨ ਨਾਨਕ ਪ੍ਰਭ ਭਏ ਦਇਆਲਾ ਸਰਬ ਕਲਾ ਬਣਿ ਆਈ ॥੧॥

ਆਨੰਦਾ ਵਜਹਿ ਨਿਤ ਵਾਜੇ ਪਾਰਬ੍ਰਹਮੁ ਮਨਿ ਵੂਠਾ ਰਾਮ ॥ ਗੁਰਮੁਖੇ ਸਚੁ ਕਰਣੀ ਸਾਰੀ ਬਿਨਸੇ ਭ੍ਰਮ ਭੈ ਝੂਠਾ ਰਾਮ ॥ ਅਨਹਦ ਬਾਣੀ ਗੁਰਮੁਖਿ ਵਖਾਣੀ ਜਸੁ ਸੁਣਿ ਸੁਣਿ ਮਨੁ ਤਨੁ ਹਰਿਆ ॥ ਸਰਬ ਸੁਖਾ ਤਿਸ ਹੀ ਬਣਿ ਆਏ ਜੋ ਪ੍ਰਭਿ ਅਪਨਾ ਕਰਿਆ ॥ ਘਰ ਮਹਿ ਨਵ ਨਿਧਿ ਭਰੇ ਭੰਡਾਰਾ ਰਾਮ ਨਾਮਿ ਰੰਗੁ ਲਾਗਾ ॥ ਨਾਨਕ ਜਨ ਪ੍ਰਭੁ ਕਦੇ ਨ ਵਿਸਰੈ ਪੂਰਨ ਜਾ ਕੇ ਭਾਗਾ ॥੨॥

ਛਾਇਆ ਪ੍ਰਭਿ ਛਤ੍ਰਪਤਿ ਕੀਨ੍ਹ੍ਹੀ ਸਗਲੀ ਤਪਤਿ ਬਿਨਾਸੀ ਰਾਮ ॥ ਦੂਖ ਪਾਪ ਕਾ ਡੇਰਾ ਢਾਠਾ ਕਾਰਜੁ ਆਇਆ ਰਾਸੀ ਰਾਮ ॥ ਹਰਿ ਪ੍ਰਭਿ ਫੁਰਮਾਇਆ ਮਿਟੀ ਬਲਾਇਆ ਸਾਚੁ ਧਰਮੁ ਪੁੰਨੁ ਫਲਿਆ ॥ ਸੋ ਪ੍ਰਭੁ ਅਪੁਨਾ ਸਦਾ ਧਿਆਈਐ ਸੋਵਤ ਬੈਸਤ ਖਲਿਆ ॥ ਗੁਣ ਨਿਧਾਨ ਸੁਖ ਸਾਗਰ ਸੁਆਮੀ ਜਲਿ ਥਲਿ ਮਹੀਅਲਿ ਸੋਈ ॥ ਜਨ ਨਾਨਕ ਪ੍ਰਭ ਕੀ ਸਰਣਾਈ ਤਿਸੁ ਬਿਨੁ ਅਵਰੁ ਨ ਕੋਈ ॥੩॥

ਮੇਰਾ ਘਰੁ ਬਨਿਆ ਬਨੁ ਤਾਲੁ ਬਨਿਆ ਪ੍ਰਭ ਪਰਸੇ ਹਰਿ ਰਾਇਆ ਰਾਮ ॥ ਮੇਰਾ ਮਨੁ ਸੋਹਿਆ ਮੀਤ ਸਾਜਨ ਸਰਸੇ ਗੁਣ ਮੰਗਲ ਹਰਿ ਗਾਇਆ ਰਾਮ ॥ ਗੁਣ ਗਾਇ ਪ੍ਰਭੂ ਧਿਆਇ ਸਾਚਾ ਸਗਲ ਇਛਾ ਪਾਈਆ ॥ ਗੁਰ ਚਰਣ ਲਾਗੇ ਸਦਾ ਜਾਗੇ ਮਨਿ ਵਜੀਆ ਵਾਧਾਈਆ ॥ ਕਰੀ ਨਦਰਿ ਸੁਆਮੀ ਸੁਖਹ ਗਾਮੀ ਹਲਤੁ ਪਲਤੁ ਸਵਾਰਿਆ ॥ ਬਿਨਵੰਤਿ ਨਾਨਕ ਨਿਤ ਨਾਮੁ ਜਪੀਐ ਜੀਉ ਪਿੰਡੁ ਜਿਨਿ ਧਾਰਿਆ ॥੪॥੪॥੭॥ {ਪੰਨਾ 781-782}

ਅਰਥ: ਹੇ ਭਾਈ! ਮਨੁੱਖ ਦਾ ਇਹ ਸਰੀਰ-) ਘਰ ਪਰਮਾਤਮਾ ਨੇ ਨਾਮ ਜਪਣ ਲਈ ਬਣਾਇਆ ਹੈ, (ਇਸ ਘਰ ਵਿਚ) ਸੰਤ-ਜਨ ਭਗਤ-ਜਨ (ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ। ਆਪਣੇ ਮਾਲਕ-ਪ੍ਰਭੂ (ਦਾ ਨਾਮ) ਹਰ ਵੇਲੇ ਸਿਮਰ ਸਿਮਰ ਕੇ (ਸੰਤ ਜਨ ਆਪਣੇ ਅੰਦਰੋਂ) ਸਾਰੇ ਪਾਪ ਦੂਰ ਕਰਾ ਲੈਂਦੇ ਹਨ।

ਹੇ ਭਾਈ! ਇਸ ਸਰੀਰ-ਘਰ ਵਿਚ ਸੰਤ ਜਨਾਂ ਨੇ) ਪਰਮਾਤਮਾ ਦੀ ਪਵਿੱਤਰ ਸਿਫ਼ਤਿ-ਸਾਲਾਹ ਦੀ ਬਾਣੀ ਗਾ ਕੇ, ਪਰਮਾਤਮਾ ਦੇ ਗੁਣ ਗਾ ਕੇ ਸਭ ਤੋਂ ਉੱਚਾ ਆਤਮਕ ਦਰਜਾ ਪ੍ਰਾਪਤ ਕੀਤਾ ਹੈ। (ਇਸ ਸਰੀਰ-ਘਰ ਵਿਚ ਸੰਤ-ਜਨਾਂ ਨੇ) ਉਸ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕੀਤੀ ਹੈ ਜਿਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ, ਉਸ ਪ੍ਰਭੂ ਦੀ ਅਤਿ ਮਿੱਠੀ ਸਿਫ਼ਤਿ-ਸਾਲਾਹ ਕੀਤੀ ਹੈ ਜੋ ਆਤਮਕ ਅਡੋਲਤਾ ਪੈਦਾ ਕਰਦੀ ਹੈ।

ਹੇ ਦਾਸ ਨਾਨਕ! ਜਿਸ ਮਨੁੱਖ ਉੱਤੇ) ਪ੍ਰਭੂ ਜੀ ਦਇਆਵਾਨ ਹੁੰਦੇ ਹਨ (ਉਸ ਦੇ ਸਰੀਰ-ਘਰ ਵਿਚ ਉਹ) ਸ਼ੁਭ ਸੰਜੋਗ ਆ ਬਣਦਾ ਹੈ, ਉਹ ਸਦਾ ਕਾਇਮ ਰਹਿਣ ਵਾਲਾ ਮੁਹੂਰਤ ਆ ਬਣਦਾ ਹੈ ਜਦੋਂ (ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨ ਦੀਕਦੇ ਨਾਹ ਹਿੱਲਣ ਵਾਲੀ ਨੀਂਹ ਰੱਖੀ ਜਾਂਦੀ ਹੈ (ਤੇ, ਜਿਸ ਦੇ ਅੰਦਰ ਇਹ ਨੀਂਹ ਰੱਖੀ ਜਾਂਦੀ ਹੈ, ਉਸ ਦੇ ਅੰਦਰ) ਤਕੜੀ ਆਤਮਕ ਤਾਕਤ ਪੈਦਾ ਹੋ ਜਾਂਦੀ ਹੈ।

ਹੇ ਭਾਈ! ਸਿਫ਼ਤਿ-ਸਾਲਾਹ ਦੀ ‘ਅਬਿਚਲ ਨੀਵ‘ ਦੀ ਬਰਕਤਿ ਨਾਲ ਜਿਸ ਮਨੁੱਖ ਦੇ) ਮਨ ਵਿਚ ਪਰਮਾਤਮਾ ਆ ਵੱਸਦਾ ਹੈ (ਉਸ ਦੇ ਸਰੀਰ-ਮੰਦਰ ਵਿਚ ਆਤਮਕ) ਆਨੰਦ ਦੇ ਸਦਾ (ਮਾਨੋ,) ਵਾਜੇ ਵੱਜਦੇ ਰਹਿੰਦੇ ਹਨ, (ਉਸ ਦੇ ਸਰਰਿ-ਘਰ ਵਿਚੋਂ) ਸਾਰੇ ਭਰਮ ਡਰ ਝੂਠ ਨਾਸ ਹੋ ਜਾਂਦੇ ਹਨ, ਗੁਰੂ ਦੇ ਸਨਮੁਖ ਰਹਿ ਕੇ ਸਦਾ-ਥਿਰ ਹਰਿ-ਨਾਮ ਸਿਮਰਨਾ (ਉਸ ਮਨੁੱਖ ਦਾਸ਼੍ਰੇਸ਼ਟ ਕਰਤੱਬ ਬਣ ਜਾਂਦਾ ਹੈ।

ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਉਹ ਮਨੁੱਖ ਸਦਾ ਇਕ-ਰਸ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ, ਪਰਮਾਤਮਾ ਦੀ ਸਿਫ਼ਤਿ-ਸਾਲਾਹ ਸੁਣ ਸੁਣ ਕੇ ਉਸ ਦਾ ਮਨ ਉਸ ਦਾ ਤਨ ਆਤਮਕ ਜੀਵਨ ਵਾਲਾ ਹੋ ਜਾਂਦਾ ਹੈ। ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ ਨੇ ਆਪਣਾ (ਪਿਆਰਾ) ਬਣਾ ਲਿਆ, ਸਾਰੇ ਸੁਖ ਉਸ ਦੇ ਅੰਦਰ ਆ ਇਕੱਠੇ ਹੋਏ। ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਦੇ (ਹਿਰਦੇ-) ਘਰ ਵਿਚ (ਮਾਨੋਧਰਤੀ ਦੇ) ਨੌ ਹੀ ਖ਼ਜ਼ਾਨਿਆਂ ਦੇ ਭੰਡਾਰੇ ਭਰ ਜਾਂਦੇ ਹਨ।

ਹੇ ਨਾਨਕ! ਜਿਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ, ਉਸ ਨੂੰ ਪਰਮਾਤਮਾ ਕਦੇ ਨਹੀਂ ਭੁੱਲਦਾ।੨।

ਹੇ ਭਾਈ! ਪ੍ਰਭੂ-ਪਾਤਿਸ਼ਾਹ ਨੇ (ਜਿਸ ਮਨੁੱਖ ਦੇ ਸਿਰ ਉਤੇ) ਆਪਣਾ ਹੱਥ ਰੱਖਿਆ, (ਉਸ ਦੇ ਅੰਦਰੋਂ ਵਿਕਾਰਾਂ ਦੀ) ਸਾਰੀ ਸੜਨ ਨਾਸ ਹੋ ਗਈ, (ਉਸ ਦੇ ਅੰਦਰੋਂ) ਦੁੱਖਾਂ ਦਾ ਵਿਕਾਰਾਂ ਦਾ ਅੱਡਾ ਹੀ ਢਹਿ ਗਿਆ, ਉਸ ਮਨੁੱਖ ਦਾ ਜੀਵਨ-ਮਨੋਰਥ ਕਾਮਯਾਬ ਹੋ ਗਿਆ। ਹਰੀ ਪ੍ਰਭੂ ਨੇ ਹੁਕਮ ਦੇ ਦਿੱਤਾ (ਤੇ, ਉਸ ਮਨੁੱਖ ਦੇ ਅੰਦਰੋਂ ਮਾਇਆ) ਬਲਾ (ਦਾ ਪ੍ਰਭਾਵ) ਮੁੱਕ ਗਿਆ, ਸਦਾ-ਥਿਰ ਹਰਿ-ਨਾਮ ਸਿਮਰਨ ਦਾ ਧਰਮ ਪੁੰਨ (ਉਸ ਦੇ ਅੰਦਰ) ਵਧਣਾ ਸ਼ੁਰੂ ਹੋ ਗਿਆ।

ਹੇ ਭਾਈ! ਸੁੱਤਿਆਂ ਬੈਠਿਆਂ ਖਲੋਤਿਆਂ (ਹਰ ਵੇਲੇ) ਉਸ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਦਾਸ ਨਾਨਕ! (ਜਿਹੜਾ ਮਨੁੱਖ ਧਿਆਨ ਧਰਦਾ ਹੈ, ਉਸ ਨੂੰਉਹ ਗੁਣਾਂ ਦਾ ਖ਼ਜ਼ਾਨਾ ਪ੍ਰਭੂ ਸੁਖਾਂ ਦਾ ਸਮੁੰਦਰ ਪ੍ਰਭੂ ਪਾਣੀ ਵਿਚਧਰਤੀ ਵਿਚ, ਆਕਾਸ਼ ਵਿਚ (ਹਰ ਥਾਂ ਵਿਆਪਕ ਦਿੱਸਦਾ ਹੈ) , ਉਹ ਮਨੁੱਖ ਪ੍ਰਭੂ ਦੀ ਸਰਨ ਹੀ ਪਿਆ ਰਹਿੰਦਾ ਹੈ, ਉਸ (ਪ੍ਰਭੂ) ਤੋਂ ਬਿਨਾ ਉਸ ਨੂੰ ਕੋਈ ਹੋਰ ਆਸਰਾ ਨਹੀਂ ਦਿੱਸਦਾ।੩।

ਹੇ ਭਾਈ! ਜਦੋਂ ਦੇ) ਪ੍ਰਭੂ-ਪਾਤਿਸ਼ਾਹ ਦੇ ਚਰਨ ਪਰਸੇ ਹਨ, ਮੇਰਾ ਸਰੀਰ ਮੇਰਾ ਹਿਰਦਾ (ਸਭ ਕੁਝ) ਸੋਹਣਾ (ਸੋਹਣੀ ਆਤਮਕ ਰੰਗਣ ਵਾਲਾ) ਬਣ ਗਿਆ ਹੈ (ਜਦੋਂ ਤੋਂਮੈਂ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਣੇ ਸ਼ੁਰੂ ਕੀਤੇ ਹਨ, ਮੇਰਾ ਮਨ ਸੋਹਣਾ (ਸੋਹਣੇ ਸੰਸਕਾਰਾਂ ਵਾਲਾ) ਹੋ ਗਿਆ ਹੈ, ਮੇਰੇ ਸਾਰੇ ਮਿੱਤਰ (ਸਾਰੇ ਗਿਆਨ-ਇੰਦ੍ਰੇ) ਆਤਮਕ ਜੀਵਨ ਵਾਲੇ ਬਣ ਗਏ ਹਨ।

ਹੇ ਭਾਈ! ਪ੍ਰਭੂ ਦੇ ਗੁਣ ਗਾ ਕੇ ਸਦਾ-ਥਿਰ ਹਰੀ ਦਾ ਨਾਮ ਸਿਮਰ ਕੇ ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ। ਜਿਹੜੇ ਮਨੁੱਖ ਗੁਰੂ ਦੀ ਚਰਨੀਂ ਲੱਗਦੇ ਹਨ, ਉਹ (ਮਾਇਆ ਦੇ ਹੱਲਿਆਂ ਵਲੋਂਸਦਾ ਸੁਚੇਤ ਰਹਿੰਦੇ ਹਨ, ਉਹਨਾਂ ਦੇ ਅੰਦਰ ਉਤਸ਼ਾਹ-ਭਰਿਆ ਆਤਮਕ ਜੀਵਨ ਬਣਿਆ ਰਹਿੰਦਾ ਹੈ।

ਹੇ ਭਾਈ! ਸੁਖਾਂ ਦੇ ਦਾਤੇ ਮਾਲਕ-ਪ੍ਰਭੂ ਨੇ (ਜਿਸ ਮਨੁੱਖ ਉੱਤੇਮਿਹਰ ਦੀ ਨਿਗਾਹ ਕੀਤੀ, (ਉਸ ਦਾ ਉਸ ਨੇਇਹ ਲੋਕ ਅਤੇ ਪਰਲੋਕ ਸੋਹਣਾ ਬਣਾ ਦਿੱਤਾ। ਨਾਨਕ ਬੇਨਤੀ ਕਰਦਾ ਹੈ-ਹੇ ਭਾਈਜਿਸ (ਪਰਮਾਤਮਾ) ਨੇ ਇਹ ਜਿੰਦ ਤੇ ਇਹ ਸਰੀਰ ਟਿਕਾ ਰੱਖਿਆ ਹੈ, ਉਸ ਦਾ ਨਾਮ ਸਦਾ ਜਪਣਾ ਚਾਹੀਦਾ ਹੈ।੪।੪।੭।