Intensified Diarrhoea Control Fortnight begins at CHC Bara Pind

ਸੀ ਐਚ ਸੀ ਬੜਾ ਪਿੰਡ ਵਿਖੇ ਦਸਤ ਰੋਕੂ ਪੰਦਰਵਾੜੇ ਦੀ ਸ਼ੁਰੂਆਤ

ਕੰਮਊਨਿਟੀ ਹੈਲਥ ਸੈਟਰ ਬੜਾ ਪਿੰਡ ਵੱਲੋਂ 0 ਤੋ 5 ਦੇ ਬੱਚਿਆਂ ਦੀਆਂ ਦਸਤਾਂ ਨਾਲ ਹੋਣ ਵਾਲੀਆਂ ਮੋਤਾਂ ਨੂੰ ਘਟਾਉਣ ਦੇ ਮਕਸਦ ਨਾਲ ਸਿਵਲ ਸਰਜਨ ਡਾ ਰਮਨ ਸ਼ਰਮਾ ਦੀ ਅਗਵਾਈ ਹੇਠ 4 ਜੁਲਾਈ ਤੋਂ 17 ਜੁਲਾਈ ਤੱਕ ਤੀਵਰ ਦਸਤ ਰੋਕੂ ਪੰਦਰਵਾੜਾ ਮਨਾਇਆ ਜਾ ਰਿਹਾ ਹੈ। ਸੀਨੀਅਰ ਮੈਡੀਕਲ ਅਫ਼ਸਰ ਡਾ ਰੁਪਿੰਦਰਜੀਤ ਕੌਰ ਨੇ ਦੱਸਿਆ ਕਿ ਪੰਦਰਵਾੜੇ ਦੋਰਾਨ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਲੱਗਣ ਵਾਲੇ ਦਸਤ, ਦਸਤਾਂ ਦੀ ਰੋਕਥਾਮ, ਓ.ਆਰ.ਐਸ. ਦਾ ਘੋਲ ਤਿਆਰ ਕਰਨ, ਦਸਤ ਲੱਗਣ ਤੇ ਓ.ਆਰ.ਐਸ.ਦਾ ਘੋਲ ਦੇਣ ਅਤੇ ਬੱਚੇ ਨੂੰ ਦਸਤਾਂ ਦੀ ਹਾਲਤ ਵਿਚ ਜਿੰਕ ਦੀਆਂ ਗੋਲੀਆਂ ਦੇਣ, ਸਾਫ ਸਫਾਈ ਸਬੰਧੀ ਪਰਿਵਾਰਾਂ ਨੂੰ ਜਾਣਕਾਰੀ ਦਿੱਤੀ ਜਾਵੇਗੀ।ਨੋਡਲ ਅਫਸਰ ਅਤੇ ਆਯੁਰਵੈਦਿਕ ਮੈਡੀਕਲ ਅਫਸਰ ਡਾ ਬਲਜਿੰਦਰ ਸਿੰਘ ਨੇ ਕਿਹਾ ਕਿ ਗਰਮੀ ਅਤੇ ਬਰਸਾਤ ਦਾ ਮੌਸਮ ਹੋਣ ਕਾਰਨ ਦਸਤ ਲੱਗਣ ਨਾਲ ਬੱਚਿਆਂ ਵਿੱਚ ਪਾਣੀ ਦੀ ਘਾਟ ਹੋਣ ਕਾਰਨ ਕਈ ਵਾਰੀ ਬੱਚਿਆਂ ਦੀ ਜਾਨ ਨੂੰ ਵੀ ਖਤਰਾ ਹੋ ਸਕਦਾ ਹੈ।ਇਸ ਲਈ ਜੇਕਰ ਦਸਤ ਲੱਗਣ ਤੇ ਤੁਰੰਤ ਬੱਚੇ ਨੂੰ ਓ.ਆਰ.ਐਸ ਦਾ ਘੋਲ ਦੇ ਦਿੱਤਾ ਜਾਵੇ ਤਾਂ ਬੱਚੇ ਦੀ ਹਾਲਤ ਨੂੰ ਗੰਭੀਰ ਹੋਣ ਤੋਂ ਬਚਾਇਆ ਜਾ ਸਕਦਾ ਹੈ। ਉਹਨਾਂ ਦੱਸਿਆਂ ਕਿ ਇਸ ਪੰਦਰਵਾੜੇ ਦੋਰਾਨ ਆਸ਼ਾ ਵੱਲੋ ਘਰ ਘਰ ਜਾ ਕੇ ਓ.ਆਰ.ਐਸ ਦੇ ਪੈਕਟ ਵੰਡੇ ਜਾਣਗੇ ਜਿੰਨਾ ਪਰਿਵਾਰਾਂ ਵਿੱਚ 5 ਸਾਲ ਤੱਕ ਦੇ ਬੱਚੇ ਹੋਣਗੇ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਬੱਚਿਆਂ ਨੂੰ ਦਸਤ ਲਗੇ ਹੋਣਗੇ,ਉਹਨਾਂ ਨੂੁੰੰ ਜਿੰਕ ਦੀਆਂ ਗੋਲੀਆਂ 14 ਦਿਨਾਂ ਤੱਕ ਖਾਣ ਲਈ ਦਿੱਤੀਆਂ ਜਾਣਗੀਆਂ।ਕਿਉਕਿ ਜਿੰਕ ਦੀ ਗੋਲੀ ਖਾਣ ਨਾਲ ਜਿਥੇ ਬੱਚਿਆਂ ਦੇ ਦਸਤ ਜਲਦੀ ਠੀਕ ਹੋੋਣਗੇ ਉਥੇ ਬੱਚਿਆਂ ਨੂੰ ਦੁਬਾਰਾ ਦਸਤ ਲਗਣ ਦੇ ਮੋਕੇ ਵੀ ਘੱਟ ਜਾਣਗੇ।ਪੰਦਰਵਾੜੇ ਦੋਰਾਨ ਸਮੂਹ ਪੀ. ਐਚ. ਸੀ., ਸੀ.ਐਚ ਸੀ. ਅਤੇ ਹੈਲਥ ਵੈਲਨਸ ਸੈਂਟਰ ਵਿੱਚ ਓ.ਆਰ.ਐਸ ਜਿੰਕ ਕਾਰਨਰ ਵੀ ਬਣਾਏ ਜਾ ਰਹੇ ਹਨ ਤਾਂ ਜੋ ਲੋੜ ਪੈਣ ਤੇ ਬੱਚੇ ਦਾ ਤੁਰੰਤ ਇਲਾਜ ਸ਼ੁਰੂ ਹੋ ਸਕੇ।