World Patient Safety Day Celebrated at CHC Bara Pind

ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਮਨਾਇਆ

ਅੱਜ ਕਮੂੳਨਿਟੀ ਹੈਲਥ ਸੈਂਟਰ ਬੜਾ ਪਿੰਡ ਵੱਲੋਂ ਵਿਸ਼ਵ ਮਰੀਜ਼ ਸੁਰੱਖਿਆ ਦਿਵਸ ਸੀਨੀਅਰ ਮੈਡੀਕਲ ਅਫਸਰ ਡਾ ਜਤਿੰਦਰ ਸਿੰਘ ਦੀ ਅਗਵਾਈ ਹੇਠ ਮਨਾਇਆ ਗਿਆ । ਇਸ ਸਾਲ ਇਹ ਦਿਵਸ ਦਾ ਥੀਮ ਮਾਂ ਅਤੇ ਨਵਜਾਤ ਦੀ ਸੁਰੱਖਿਆ ਉਪਰ ਕੇਂਦਰਿਤ ਹੈ। ਉਨ੍ਹਾਂ ਕਿਹਾ ਕਿ ਮਰੀਜ ਦਾ ਸੁਰੱਖਿਅਤ ਇਲਾਜ ਅਤੇ ਸਰਕਾਰ ਵੱਲੋਂ ਸੁਰੱਖਿਆ ਸਬੰਧੀ ਜਾਰੀ ਹਦਾਇਤਾਂ ਦੀ ਪਾਲਣਾ ਕਰਨਾ ਅਹਿਮੀਅਤ ਰੱਖਦਾ ਹੈ। ਉਨ੍ਹਾਂ ਕਿਹਾ ਕਿ ਹਦਾਇਤਾਂ ਦੀ ਪਾਲਣਾ ਕਰਕੇ ਬਹੁਤ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਹਫਤੇ ਦੌਰਾਨ ਮਾਂ ਅਤੇ ਬੱਚੇ ਦੀ ਸੁਰੱਖਿਆ, ਐਬੂਲੈਂਸ ਦੇ ਅੰਦਰ ਮਰੀਜ ਦਾ ਸੁਰੱਖਿਅਤ ਇਲਾਜ, ਹਸਪਤਾਲ ਵਿੱਚ ਅੱਗ ਬੁਝਾਉਣ ਵਾਲੇ ਉਪਕਰਣਾਂ ਦਾ ਰੱਖ ਰਖਾਵ, ਇਲਾਜ ਦੌਰਾਨ ਸੁਰੱਖਿਆ ਤੇ ਵਿਸ਼ੇਸ਼ ਜੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਸਟਾਫ ਨੂੰ ਮਰੀਜ਼ਾਂ ਦੀ ਸੁਰੱਖਿਆ ਸੁਨਿਸ਼ਚਿਤ ਕਰਨ ਨੂੰ ਕਿਹਾ।