CHC Barapind Celebrated National Doctors Day

ਸੀ. ਐਚ.ਸੀ ਬੜਾ ਪਿੰਡ ਵੱਲੋਂ ਰਾਸ਼ਟਰੀ ਡਾਕਟਰ ਦਿਵਸ ਮਨਾਇਆ ਗਿਆ

ਅੱਜ ਕੰਮਊਨਿਟੀ ਹੈਂਲਥ ਸੈਂਟਰ ਬੜਾ ਪਿੰਡ ਵੱਲੋਂ ਰਾਸ਼ਟਰੀ ਡਾਕਟਰ ਦਿਵਸ ਸਿਵਲ ਸਰਜਨ ਡਾ ਰਮਨ ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ ਰੁਪਿੰਦਰਜੀਤ ਕੌਰ ਵੱਲੋ ਡਾਕਟਰਾਂ ਅਤੇ ਪੈਰਾਮੈਡੀਕਲ ਟੀਮ ਨੂੰ ਵਧਾਈ ਦਿੱਤੀ ਅਤੇ ਚੰਗੀ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਡਾਕਟਰ ਹਰ ਸਮੇਂ ਸਮਾਜ ਦੀ ਸੇਵਾ ਕਰਦੇ ਹਨ, ਪ੍ਰੰਤੂ ਕੋਵਿਡ 19 ਮਹਾਮਾਰੀ ਦੌਰਾਨ ਵਿਸ਼ਵ ਭਰ ਦੇ ਡਾਕਟਰ ਇਸ ਬੀਮਾਰੀ ਤੋਂ ਲੋਕਾਂ ਨੂੰ ਬਚਾਉਣ ਲਈ ਵਿਸ਼ੇਸ਼ ਯੋਗਦਾਨ ਪਾਇਆ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ, ਮੁਲਾਜ਼ਮਾਂ ਅਤੇ ਸਮੂਹ ਸਟਾਫ ਨੂੰ ਵੀ ਹੱਲਾਸ਼ੇਰੀ ਦਿੱਤੀ ਅਤੇ ਲੋੜਵੰਦਾਂ ਦੀ ਸੇਵਾ ਕਰਦੇ ਰਹਿਣ ਲਈ ਕਿਹਾ।